Online Bible

- Advertisements -




ਰੋਮੀਆਂ 1:32 - Punjabi Standard Bible

32 ਉਹ ਪਰਮੇਸ਼ਰ ਦੇ ਇਸ ਨਿਯਮ ਨੂੰ ਜਾਣਦੇ ਹੋਏ ਕਿ ਅਜਿਹੇ ਕੰਮ ਕਰਨ ਵਾਲੇ ਮੌਤ ਦੀ ਸਜ਼ਾ ਦੇ ਯੋਗ ਹਨ, ਨਾ ਕੇਵਲ ਆਪ ਇਹ ਕਰਦੇ ਹਨ, ਸਗੋਂ ਇਨ੍ਹਾਂ ਦੇ ਕਰਨ ਵਾਲਿਆਂ ਨਾਲ ਸਹਿਮਤ ਵੀ ਹੁੰਦੇ ਹਨ।

See the chapter Copy

ਪਵਿੱਤਰ ਬਾਈਬਲ O.V. Bible (BSI)

32 ਅਤੇ ਓਹ ਪਰਮੇਸ਼ੁਰ ਦੀ ਬਿਧੀ ਜਾਣ ਕੇ ਭਈ ਏਹੇ ਜੇਹੇ ਕੰਮ ਕਰਨ ਵਾਲੇ ਮਰਨ ਦੇ ਯੋਗ ਹਨ ਨਿਰੇ ਆਪ ਹੀ ਨਹੀਂ ਕਰਦੇ ਸਗੋਂ ਕਰਨ ਵਾਲਿਆਂ ਤੋਂ ਵੀ ਪਰਸੰਨ ਹੁੰਦੇ ਹਨ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

32 ਅਤੇ ਓਹ ਪਰਮੇਸ਼ੁਰ ਦੀ ਬਿਧੀ ਜਾਣਦੇ ਹਨ, ਜੋ ਏਹੋ ਜਿਹੇ ਕੰਮ ਕਰਨ ਵਾਲੇ ਮਰਨ ਦੇ ਯੋਗ ਹਨ ਉਹ ਕੇਵਲ ਆਪ ਹੀ ਨਹੀਂ ਕਰਦੇ ਸਗੋਂ ਕਰਨ ਵਾਲਿਆਂ ਤੋਂ ਵੀ ਖੁਸ਼ ਹੁੰਦੇ ਹਨ।

See the chapter Copy

ਪਵਿੱਤਰ ਬਾਈਬਲ (Revised Common Language North American Edition)

32 ਉਹ ਪਰਮੇਸ਼ਰ ਦੇ ਫ਼ੈਸਲੇ ਨੂੰ ਜਾਣਦੇ ਹੋਏ ਕਿ ਅਜਿਹੇ ਕੰਮ ਕਰਨ ਵਾਲਿਆਂ ਦੀ ਸਜ਼ਾ ਮੌਤ ਹੈ, ਉਹ ਨਾ ਕੇਵਲ ਆਪ ਅਜਿਹੇ ਕੰਮ ਕਰਦੇ ਹਨ ਸਗੋਂ ਇਸ ਤਰ੍ਹਾਂ ਦੇ ਕੰਮ ਕਰਨ ਵਾਲਿਆਂ ਨਾਲ ਸਹਿਮਤ ਵੀ ਹੁੰਦੇ ਹਨ ।

See the chapter Copy

ਪੰਜਾਬੀ ਮੌਜੂਦਾ ਤਰਜਮਾ

32 ਹਾਲਾਂਕਿ ਉਹ ਪਰਮੇਸ਼ਵਰ ਦੇ ਧਰਮੀ ਆਦੇਸ਼ ਨੂੰ ਜਾਣਦੇ ਹਨ ਕਿ ਜੋ ਇਸ ਤਰ੍ਹਾਂ ਦੀਆਂ ਗੱਲਾਂ ਕਰਦੇ ਹਨ ਉਹ ਮੌਤ ਦੇ ਯੋਗ ਹਨ, ਉਹ ਅਜਿਹੇ ਕੰਮ ਨਾ ਸਿਰਫ ਖ਼ੁਦ ਕਰਦੇ ਹਨ, ਸਗੋਂ ਉਨ੍ਹਾਂ ਦੇ ਪਿੱਛੇ ਚੱਲਣ ਵਾਲਿਆਂ ਨੂੰ ਵੀ ਪੂਰਾ ਸਹਿਯੋਗ ਦਿੰਦੇ ਹਨ।

See the chapter Copy

ਪਵਿੱਤਰ ਬਾਈਬਲ

32 ਉਹ ਲੋਕ ਪਰਮੇਸ਼ੁਰ ਦੇ ਨੇਮ ਤੋਂ ਵਾਕਿਫ਼ ਹਨ। ਉਹ ਜਾਣਦੇ ਹਨ ਕਿ ਪਰਮੇਸ਼ੁਰ ਦਾ ਨੇਮ ਇਹ ਆਖਦਾ ਹੈ ਕਿ ਜਿਹੜੇ ਲੋਕ ਅਜਿਹਾ ਜੀਵਨ ਬਤੀਤ ਕਰਦੇ ਹਨ ਉਹ ਮਰ ਜਾਣੇ ਚਾਹੀਦੇ ਹਨ। ਫ਼ਿਰ ਵੀ ਉਹ ਉਹੀ ਬਦਕਰਨੀਆਂ ਕਰਨੀਆਂ ਜਾਰੀ ਰੱਖਦੇ ਹਨ, ਅਤੇ ਉਹ ਉਨ੍ਹਾਂ ਲੋਕਾਂ ਨੂੰ ਵੀ ਮਨਜ਼ੂਰੀ ਦਿੰਦੇ ਹਨ ਜਿਹੜੇ ਇਸ ਤਰ੍ਹਾਂ ਦੀਆਂ ਬਦਕਾਰੀਆਂ ਕਰਦੇ ਹਨ।

See the chapter Copy




ਰੋਮੀਆਂ 1:32

Follow us:

Advertisements


Advertisements