ਰੋਮੀਆਂ 2:1 - Punjabi Standard Bible1 ਸੋ ਹੇ ਦੋਸ਼ ਲਾਉਣ ਵਾਲਿਆ, ਤੂੰ ਭਾਵੇਂ ਕੋਈ ਵੀ ਹੋਵੇਂ ਤੇਰੇ ਕੋਲ ਕੋਈ ਬਹਾਨਾ ਨਹੀਂ, ਕਿਉਂਕਿ ਜਿਹੜੀ ਗੱਲ ਵਿੱਚ ਤੂੰ ਦੂਜੇ 'ਤੇ ਦੋਸ਼ ਲਾਉਂਦਾ ਹੈਂ ਉਸੇ ਵਿੱਚ ਆਪਣੇ ਆਪ ਨੂੰ ਦੋਸ਼ੀ ਠਹਿਰਾਉਂਦਾ ਹੈਂ, ਕਿਉਂਕਿ ਜਿਹੜਾ ਦੋਸ਼ ਤੂੰ ਲਾਉਂਦਾ ਹੈਂ ਉਹੀ ਕੰਮ ਆਪ ਕਰਦਾ ਹੈਂ। See the chapterਪਵਿੱਤਰ ਬਾਈਬਲ O.V. Bible (BSI)1 ਸੋ ਹੇ ਮਨੁਖ, ਤੂੰ ਭਾਵੇਂ ਕੋਈ ਹੋਵੇਂ ਜੋ ਦੋਸ਼ ਲਾਉਂਦਾ ਹੈਂ ਤੇਰੇ ਲਈ ਕੋਈ ਉਜ਼ਰ ਨਹੀਂ ਕਿਉਂਕਿ ਜਿਹੜੀ ਗੱਲ ਵਿੱਚ ਤੂੰ ਦੂਏ ਉੱਤੇ ਦੋਸ਼ ਲਾਉਂਦਾ ਹੈਂ ਓਸੇ ਵਿੱਚ ਆਪਣੇ ਆਪ ਨੂੰ ਦੋਸ਼ੀ ਠਹਿਰਾਉਂਦਾ ਹੈਂ ਇਸ ਲਈ ਕਿ ਤੂੰ ਜਿਹੜਾ ਦੋਸ਼ ਲਾਉਂਦਾ ਹੈ ਆਪ ਉਹੋ ਕੰਮ ਕਰਦਾ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਸੋ ਹੇ ਦੋਸ਼ ਲਾਉਣ ਵਾਲੇ ਮਨੁੱਖ, ਤੂੰ ਭਾਵੇਂ ਕੋਈ ਵੀ ਹੋਵੇਂ ਤੇਰੇ ਕੋਲ ਕੋਈ ਉੱਤਰ ਨਹੀਂ, ਕਿਉਂਕਿ ਜਿਹੜੀ ਗੱਲ ਵਿੱਚ ਤੂੰ ਦੂਜੇ ਉੱਤੇ ਦੋਸ਼ ਲਾਉਂਦਾ ਹੈਂ ਉਸੇ ਵਿੱਚ ਆਪਣੇ ਆਪ ਨੂੰ ਦੋਸ਼ੀ ਠਹਿਰਾਉਂਦਾ ਹੈਂ, ਇਸ ਲਈ ਕਿ ਤੂੰ ਜਿਹੜਾ ਦੋਸ਼ ਲਾਉਂਦਾ ਹੈ ਆਪ ਵੀ ਉਹ ਹੀ ਕੰਮ ਕਰਦਾ ਹੈਂ। See the chapterਪਵਿੱਤਰ ਬਾਈਬਲ (Revised Common Language North American Edition)1 ਇਸ ਲਈ ਹੇ ਮਿੱਤਰ, ਤੂੰ ਜਿਹੜਾ ਦੂਜਿਆਂ ਉੱਤੇ ਦੋਸ਼ ਲਾਉਂਦਾ ਹੈਂ, ਭਾਵੇਂ ਤੂੰ ਕੋਈ ਵੀ ਕਿਉਂ ਨਾ ਹੋਵੇਂ, ਇਸ ਲਈ ਹੁਣ ਤੇਰੇ ਕੋਲ ਕੋਈ ਬਹਾਨਾ ਨਹੀਂ । ਕਿਉਂਕਿ ਤੂੰ ਆਪ ਵੀ ਉਹ ਹੀ ਕਰਦਾ ਹੈਂ, ਜੋ ਕੁਝ ਉਹ ਕਰਦੇ ਹਨ ਅਤੇ ਇਸ ਤਰ੍ਹਾਂ ਤੂੰ ਆਪਣੇ ਆਪ ਨੂੰ ਦੋਸ਼ੀ ਠਹਿਰਾਉਂਦਾ ਹੈਂ । See the chapterਪੰਜਾਬੀ ਮੌਜੂਦਾ ਤਰਜਮਾ1 ਇਸ ਲਈ, ਤੁਹਾਡੇ ਕੋਲ ਕੋਈ ਬਹਾਨਾ ਨਹੀਂ ਹੈ ਜੋ ਤੁਸੀਂ ਕਿਸੇ ਹੋਰ ਉੱਤੇ ਦੋਸ਼ ਲਾਉਂਦੇ ਹੋ, ਕਿਉਂਕਿ ਜਦੋਂ ਤੁਸੀਂ ਕਿਸੇ ਦੂਸਰੇ ਦਾ ਦੋਸ਼ ਲਾਉਂਦੇ ਹੋ, ਤਾਂ ਤੁਸੀਂ ਆਪਣੇ ਆਪ ਨੂੰ ਦੋਸ਼ੀ ਠਹਿਰਾਉਂਦੇ ਹੋ, ਕਿਉਂਕਿ ਤੁਸੀਂ ਜੋ ਦੋਸ਼ ਲਾਉਂਦੇ ਹੋ ਉਹੀ ਗੱਲਾਂ ਨੂੰ ਕਰਦੇ ਹੋ। See the chapterਪਵਿੱਤਰ ਬਾਈਬਲ1 ਜੇ ਤੁਸੀਂ ਸੋਚਦੇ ਹੋ ਕਿ ਤੁਸੀਂ ਦੁਨੀਆਂ ਦਾ ਨਿਆਂ ਕਰ ਸੱਕਦੇ ਹੋ, ਤੁਸੀਂ ਗਲਤ ਕਰ ਰਹੇ ਹੋ। ਤੁਸੀਂ ਖੁਦ ਵੀ ਪਾਪ ਕਰਨ ਦੇ ਕਸੂਰਵਾਰ ਹੋ ਅਰ ਤੁਸੀਂ ਉਨ੍ਹਾਂ ਲੋਕਾਂ ਨੂੰ ਕਸੂਰਵਾਰ ਠਹਿਰਾਉਂਦੇ ਹੋ, ਪਰ ਖੁਦ ਵੀ ਉਹੀ ਕਰਦੇ ਹੋ, ਜੋ ਉਹ ਕਰਦੇ ਹਨ। ਇਸ ਲਈ ਜਦੋਂ ਤੁਸੀਂ ਦੂਜਿਆਂ ਦਾ ਦੋਸ਼ੀ ਹੋਣ ਦਾ ਨਿਆਂ ਕਰਦੇ ਹੋ ਅਸਲ ਵਿੱਚ ਤੁਸੀਂ ਆਪਣੇ ਆਪ ਦਾ ਦੋਸ਼ੀ ਹੋਣ ਦਾ ਨਿਆਂ ਕਰਦੇ ਹੋ। See the chapter |