ਜ਼ਬੂਰਾਂ ਦੀ ਪੋਥੀ 3 - ਪਵਿੱਤਰ ਬਾਈਬਲਇੱਕ ਦਾਊਦ ਦਾ ਗੀਤ ਹੈ ਜਦੋਂ ਉਹ ਆਪਣੇ ਪੁੱਤਰ ਐਬਸਾਲੋਨ ਕੋਲੋਂ ਭੱਜ ਗਿਆ ਸੀ। 1 ਹੇ ਯਹੋਵਾਹ, ਮੇਰੇ ਕਈ ਦੁਸ਼ਮਣ ਹਨ। ਬਹੁਤ ਲੋਕੀ ਮੇਰੇ ਖਿਲਾਫ਼ ਹੋ ਗਏ ਨੇ। 2 ਬਹੁਤ ਲੋਕ ਮੇਰੇ ਬਾਰੇ ਬੁਰੀਆਂ ਗੱਲਾਂ ਕਰ ਰਹੇ ਹਨ। ਉਹ ਲੋਕ ਆਖਦੇ ਨੇ, “ਪਰਮੇਸ਼ੁਰ ਇਸ ਨੂੰ ਨਹੀਂ ਬਚਾਵੇਗਾ।” 3 ਪਰ, ਹੇ ਯਹੋਵਾਹ, ਤੂੰ ਮੇਰੀ ਢਾਲ ਹੈਂ। ਤੂੰ ਮੇਰੀ ਮਹਿਮਾ ਹੈਂ। ਹੇ ਯਹੋਵਾਹ ਤੇਰੇ ਨਾਲ ਹੀ ਮੇਰਾ ਸਿਰ ਉੱਚਾ ਹੈ। 4 ਮੈਂ ਯਹੋਵਾਹ ਨੂੰ ਪ੍ਰਾਰਥਨਾ ਕਰਾਂਗਾ ਤੇ ਉਹ ਮੈਨੂੰ ਆਪਣੇ ਪਵਿੱਤਰ ਪਰਬਤ ਉੱਤੋਂ ਉੱਤਰ ਦੇਵੇਗਾ। 5 ਹੁਣ ਮੈਂ ਪੱਥਰ ਉੱਤੇ ਪੈਕੇ ਅਰਾਮ ਕਰ ਸੱਕਦਾ ਹਾਂ, ਅਤੇ ਮੈਂ ਜਾਣਦਾ ਹਾਂ ਕਿ ਮੈਂ ਜਾਗ ਪਵਾਂਗਾ। ਕਿਉਂ? ਕਿਉਂਕਿ ਯਹੋਵਾਹ ਮੈਨੂੰ ਕੱਜਦਾ ਹੈ ਤੇ ਉਹ ਮੈਨੂੰ ਆਸਰਾ ਦਿੰਦਾ ਹੈ। 6 ਹਜ਼ਾਰਾਂ ਸਿਪਾਹੀਆਂ ਨੂੰ ਮੈਨੂੰ ਘੇਰ ਲੈਣ ਦਿਉ ਮੈਂ ਉਨ੍ਹਾਂ ਦੁਸ਼ਮਣਾਂ ਤੋਂ ਨਹੀਂ ਡਰਾਂਗਾ। 7 ਯਹੋਵਾਹ, ਉੱਠੋ। ਮੇਰੇ ਪਰਮੇਸ਼ੁਰ ਆਕੇ ਮੈਨੂੰ ਬਚਾਓ! ਤੁਸੀਂ ਬਹੁਤ ਬਲਵਾਨ ਹੋ! ਤੁਹਾਡਾ ਇੱਕ ਵੀ ਥਪੜ ਮੇਰੇ ਦੁਸ਼ਮਣਾਂ ਦੇ ਸਾਰੇ ਦੰਦ ਤੋੜਨ ਲਈ ਕਾਫ਼ੀ ਹੈ। 8 ਹੇ ਯਹੋਵਾਹ, ਜਿੱਤ ਤੇਰੀ ਹੀ ਹੈ। ਕਿਰਪਾ ਕਰਕੇ ਆਪਣਿਆਂ ਲੋਕਾਂ ਨੂੰ ਅਸੀਸ ਦਿਉ। |
Punjabi Holy Bible: Easy-to-Read Version
All rights reserved.
© 2002 Bible League International
Bible League International