Online Bible

- Advertisements -



ਜ਼ਬੂਰਾਂ ਦੀ ਪੋਥੀ 8 - ਪਵਿੱਤਰ ਬਾਈਬਲ


ਨਿਰਦੇਸ਼ਕ ਲਈ: ਗਿੱਟੀਥ ਦੇ ਸਾਜ਼ ਨਾਲ । ਦਾਊਦ ਦਾ ਇੱਕ ਗੀਤ।

1 ਯਹੋਵਾਹ ਸਾਡੇ ਮਾਲਕ, ਸਾਰੀ ਧਰਤੀ ਵਿੱਚ ਤੇਰਾ ਨਾਂ ਵੱਧੇਰੇ ਅਦਭੁਤ ਹੈ। ਤੇਰੇ ਨਾਮ ਨੂੰ ਸਵਰਗ ਵਿੱਚ ਹਰ ਥਾਂ ਉਸਤਤਿ ਮਿਲਦੀ ਹੈ।

2 ਬੱਚੇ ਤੇ ਨਿਆਣੇ ਤੇਰੀਆਂ ਉਸਤਤਾਂ ਦੇ ਗੀਤ ਗਾਉਂਦੇ ਹਨ। ਤੂੰ ਉਨ੍ਹਾਂ ਨੂੰ ਇਹ ਗੀਤ ਆਪਣੇ ਸਾਰੇ ਦੁਸ਼ਮਣਾਂ ਦੇ ਮੂੰਹ ਬੰਦ ਕਰਨ ਲਈ ਦਿੱਤੇ ਹਨ।

3 ਯਹੋਵਾਹ, ਮੈਂ ਉਸ ਸਵਰਗ ਵੱਲ ਵੇਖਦਾ ਹਾਂ, ਜਿਹੜਾ ਤੂੰ ਆਪਣੇ ਖੁਦ ਦੇ ਹੱਥੀਂ ਸਾਜਿਆ ਹੈ। ਜਦ ਮੈਂ ਤੇਰੇ ਸਾਜੇ ਚੰਨ ਤੇ ਤਾਰਿਆਂ ਨੂੰ ਵੇਖਦਾ ਹਾਂ, ਮੈਂ ਅਚੰਭਿਤ ਹੁੰਦਾ ਹਾਂ;

4 “ਲੋਕੀਂ ਤੇਰੇ ਲਈ ਇੰਨੇ ਮਹੱਤਵਪੂਰਣ ਕਿਉਂ ਹਨ? ਤੁਸੀਂ ਉਨ੍ਹਾਂ ਨੂੰ ਯਾਦ ਚੇਤੇ ਕਿਉਂ ਰੱਖਦੇ ਹੋ? ਲੋਕੀਂ ਤੇਰੇ ਲਈ ਇੰਨੇ ਮਹੱਤਵਪੂਰਣ ਕਿਉਂ ਹਨ? ਤੁਸੀਂ ਉਨ੍ਹਾਂ ਵੱਲ ਧਿਆਨ ਕਿਉਂ ਦਿੰਦੇ ਹੋਂ?”

5 ਪਰ ਲੋਕੀਂ ਤੇਰੇ ਲਈ ਮਹੱਤਵਪੂਰਣ ਹਨ। ਤੁਸੀਂ ਲੋਕਾਂ ਨੂੰ ਦੇਵਤਿਆਂ ਤੋਂ ਬੱਸ ਥੋੜਾ ਜਿਹਾ ਹੀ ਘੱਟ ਬਣਾਇਆ ਹੈ। ਤੁਸੀਂ ਉਨ੍ਹਾਂ ਨੂੰ ਮਹਿਮਾ ਅਤੇ ਸਤਿਕਾਰ ਦਾ ਤਾਜ ਪੁਆਇਆ ਹੈ।

6 ਤੁਸੀਂ ਲੋਕਾਂ ਨੂੰ ਆਪਣੀਆਂ ਸਾਜੀਆਂ ਸਾਰੀਆਂ ਚੀਜ਼ਾਂ ਉੱਤੇ ਅਧਿਕਾਰ ਦੇ ਦਿੱਤਾ। ਤੁਸੀਂ ਸਭ ਕੁਝ ਉਨ੍ਹਾਂ ਦੇ ਨਿਯੰਤ੍ਰਣ ਅਧੀਨ ਪਾ ਦਿੱਤਾ।

7 ਲੋਕੀਂ ਭੇਡਾਂ, ਜਾਨਵਰਾਂ ਅਤੇ ਜੰਗਲ ਦੇ ਸਾਰੇ ਜਾਨਵਰਾਂ ਉੱਪਰ ਹਕੂਮਤ ਕਰਦੇ ਹਨ।

8 ਉਹ ਅਕਾਸ਼ ਵਿੱਚਲੇ ਪੰਛੀਆਂ ਉੱਤੇ ਅਤੇ ਸਮੁੰਦਰ ਵਿੱਚ ਤੈਰਦੀਆਂ ਮੱਛੀਆਂ ਉੱਤੇ ਰਾਜ ਕਰਦੇ ਹਨ।

9 ਹੇ ਪਰਮੇਸ਼ੁਰ ਸਾਡੇ ਯਹੋਵਾਹ, ਸਾਰੀ ਧਰਤੀ ਉੱਪਰ ਤੇਰਾ ਨਾਂ ਵੱਧੇਰੇ ਅਦਭੁਤ ਹੈ।

Punjabi Holy Bible: Easy-to-Read Version

All rights reserved.

© 2002 Bible League International

Bible League International
Follow us:



Advertisements